ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਅਤੇ ਮਾਣਮੱਤੇ ਵਿਰਸੇ, ਤੋਂ ਜਾਣੂ ਕਰਵਾਉਣਾ ਸਾਡਾ ਸਭ ਦਾ ਫ਼ਰਜ਼: ਸਿਰਸਾ
ਨਵੀਂ ਦਿੱਲੀ: ੨੭ ਮਈ:- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਅਤੇ ਸਾਡੇ ਮਾਣਮੱਤੇ ਵਿਰਸੇ ਤੋਂ ਜਾਣੂ ਕਰਵਾਉਣਾ ਅਤੇ ਧਰਮ ਨਾਲ ਜੋੜ ਕੇ ਰੱਖਣਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ। ਇਹ ਵਿਚਾਰ ਉਹਨਾਂ ਨੇ ਜੰਮੂ ਵਿਚ ਗੁਰੂ ਨਾਨਕ ਸੇਵਾ ਚੈਰੀਟੇਬਲ ਟਰਸੱਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕੌਂਸਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ”ਕੌਣ ਬਣੇਗਾ ਗੁਰਸਿੱਖ ਪਿਆਰਾ” ਦੇ ਜੇਤੂਆਂ ਨੂੰ ਸਨਮਾਨਿਤ ਕਰਨ ਮਗਰੋਂ ਪ੍ਰਗਟ ਕੀਤੇ।
ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸ.ਸਿਰਸਾ ਨੇ ਕਿਹਾ ਕਿ ਸਾਲ ੨੦੧੯ ਜਿਸ ਨੂੰ ਗੁਰੂ ਨਾਨਕ ਦੇਵ ਜੀ ਦੀ ੫੫੦ ਸਾਲਾ ਜਨਮ ਸ਼ਤਾਬਦੀ ਵੱਜੋਂ ਮਨਾਇਆ ਜਾ ਰਿਹਾ ਹੈ ਮੌਕੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕ