ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ ।
ਇਸ ਮੌਕੇ ‘ਤੇ ਆਪਣੇ ਸੰਦੇਸ਼ ਵਿੱਚ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਤੇ ਅਸੀਂ ਮਹਿਲਾ ਸੁਰੱਖਿਆ,ਮਹਿਲਾ ਸਸ਼ਕਤੀਕਰਣ ਅਤੇ ਲਿੰਗ ਭੇਦਭਾਵ ਦੇ ਖੇਤਰ ਵਿੱਚ ਪ੍ਰਾਪਤ ਉਪਲੱਬਧੀਆਂ ਦਾ ਸਮਾਰੋਹ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਦੇ ਵਿਰੁੱਧ ਅਪਰਾਧਾਂ ਦੀ ਸਮੱਸਿਆ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਨਾਲ ਨਿਪਟਣ ਦੇ ਕਾਨੂੰਨੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਪੱਧਰ ‘ਤੇ ਇੱਕ ਐਮਰਜੈਂਸੀ ਜਵਾਬ ਪ੍ਰਣਾਲੀ (NERS) ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਇਸ ਸਬੰਧ ਵਿੱਚ ਐਮਰਜੈਂਸੀ ਨੰਬਰ 112 ਹੋਵੇਗਾ।
ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਇੱਕ ਰਾਸ਼ਟਰ ਦੇ ਰੂਪ ਵਿੱਚ ਅਸੀਂ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਵਚਨਬੱਧ ਹਾਂ ਅਤੇ ਸਮਾਜ ਵਿੱਚ ਲੜਕੀਆਂ ਤੇ ਮਹਿਲਾਵਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਪ੍ਰਤੀ ਵਚਨਵੱਧਤਾ ਨਾਲ ਕਾਰਜਸ਼ੀਲ ਹਾਂ ।