14 ਅਪ੍ਰੈਲ, 2016 : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਖੇਤੀਬਾੜੀ ਮੰਡੀ ਲਈ ਈ–ਕਾਰੋਬਾਰ ਮੰਚ ‘ਈ–ਨਾਮ‘ (e-NAM) ਦੀ ਪਾਇਲਟ ਸ਼ੁਰੂਆਤ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ। 8 ਸੂਬਿਆਂ ਦੀਆਂ 21 ਮੰਡੀਆਂ ਅੱਜ ਈ–ਨਾਮ ਨਾਲ ਜੁੜ ਗਈਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਾਰਦਰਸ਼ਤਾ ਦੀ ਸ਼ੁਰੂਆਤ ਕਰੇਗੀ, ਜਿਸ ਦਾ ਵੱਡਾ ਲਾਭ ਕਿਸਾਨਾਂ ਨੂੰ ਮਿਲੇਗਾ।
ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਖੇਤੀਬਾੜੀ ਨਾਲ ਜੁੜੇ ਭਾਈਚਾਰੇ ਲਈ ਇੱਕ ਵੱਡਾ ਮੋੜ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਸਮੁੱਚੇ ਤੌਰ ‘ਤੇ ਵੇਖਣਾ ਹੋਵੇਗਾ, ਅਤੇ ਕੇਵਲ ਤਦ ਹੀ ਕਿਸਾਨਾਂ ਲਈ ਵੱਧ ਤੋਂ ਵੱਧ ਲਾਭ ਯਕੀਨੀ ਹੋ ਸਕੇਗਾ।
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਵਿਸਥਾਰ ਨਾਲ ਵਿਭਿੰਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਖੇਤੀਬਾੜੀ ਨਾਲ ਸਬੰਧਤ ਆਮਦਨ ਵਿੱਚ ਵਾਧਾ ਕਰਨ ਲਈ ਹੋਰ ਕੀ ਕੀਤਾ ਜਾ ਸਕਦਾ ਹੈ।