ਚੰਡੀਗੜ•, 5 ਜੁਲਾਈ: ਦੁਆਬੇ ਦੀ ਰਾਜਨੀਤੀ ਵਿਚ ਅਸਰ-ਰਸੂਖ ਰੱਖਣ ਵਾਲੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ. ਬਲਦੇਵ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ•ਾਂ ਨੂੰ ਪਾਰਟੀ ਵਿਚ ਸ਼ਾਮਲ ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾਓ ਦੇ ਕੇ ਕੀਤਾ ਗਿਆ। ਸ. ਬਾਦਲ ਨੇ ਕਿਹਾ ਕਿ ਸ. ਖਹਿਰਾ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ•ਾਂ ਦੀਆਂ ਸੇਵਾਵਾਂ ਦੋਆਬਾ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਲਈਆਂ ਜਾਣਗੀਆਂ। ਉਨ•ਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਕੋਸ਼ਿਸ਼ਾਂ ਕਰ ਰਹੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ 9 ਸਾਲਾਂ ਵਿਚ ਕੀਤੇ ਵਿਕਾਸ ਅਤੇ ਪਾਰਟੀ ਦੀਆਂ ਸਕਾਰਾਤਮਕ ਨੀਤੀਆਂ ਦਾ ਨਤੀਜਾ ਹੈ ਕਿ ਮੌਜੂਦਾ ਸਮੇਂ ਨਾ ਤਾਂ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਰਿਹਾ ਹੈ ਅਤੇ ਨਾ ਹੀ ਕਾਂਗਰਸ ਤੇ ਆਪ ਵਰਗੀਆਂ ਪਾਰਟੀਆਂ ਲੋਕਾਂ ਵਿਚ ਹਰਮਨਪਿਆਰੀਆਂ ਰਹੀਆਂ ਹਨ। ਉਨ•ਾਂ ਕਿਹਾ ਕਿ ਇਸੇ ਕਾਰਣ ਇਹ ਪੰਜਾਬ ਵਿਰੋਧੀ ਅਤੇ ਸਿੱਖ ਵਿਰੋਧੀਆਂ ਪਾਰਟੀਆਂ ਕੋਝੀਆਂ ਸਾਜਿਸ਼ਾਂ ਰਾਹੀਂ ਪੰਜਾਬ ਵਿਚ ਸੱਤਾ ਪ੍ਰਾਪਤੀ ਦੇ ਟੇਢੇ-ਮੇਢੇ ਢੰਗ ਲੱਭ ਰਹੀਆਂ ਹਨ ਅਤੇ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ‘ਤੇ ਉਤਾਰੂ ਹਨ।
ਉਨ•ਾਂ ਆਮ ਆਦਮੀ ਪਾਰਟੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਯੂਥ ਮਨੋਰਥ ਪੱਤਰ ਦੀ ਤੁਲਨਾ ਹਾਜ਼ਰ-ਨਾਜ਼ਰ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਕੇ ਆਪ ਪਾਰਟੀ ਨੇ ਬੱਜਰ ਗੁਨਾਹ ਕੀਤਾ ਹੈ। ਉਨ•ਾਂ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਨਾ ਤਾਂ ਸਿੱਖੀ ਦਾ ਆਦਰ ਕਰਦੀ ਹੈ ਅਤੇ ਨਾ ਹੀ ਇਸ ਦੇ ਆਗੂ ਸਿੱਖਾਂ ਦੇ ਜਜ਼ਬਾਤਾਂ ਦੀ ਕਦਰ ਕਰਦੇ ਹਨ। ਉਨ•ਾਂ ਕਿਹਾ ਕਿ ਦਰਅਸਲ ਆਪ ਆਗੂ ਮਾਨਸਿਕ ਬਿਮਾਰ ਕੁਝ ਵਿਅਕਤੀਆਂ ਦਾ ਟੋਲਾ ਹੈ ਜੋ ਬੋਲਣ ਤੋਂ ਪਹਿਲਾਂ ਭੋਰਾ ਵੀ ਨਹੀਂ ਸੋਚਦੇ।
ਉਨ•ਾਂ ਪੰਜਾਬ ਵਾਸੀਆਂ ਨੂੰ ਅਜਿਹੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ 2017 ਦੀਆਂ ਚੋਣਾਂ ਵਿਚ ਕਾਂਗਰਸ ਅਤੇ ਆਪ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਲੇਰਕੋਟਲਾ ਵਿਚ ਧਾਰਮਿਕ ਗ੍ਰੰਥ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ.ਸ਼ਰਮਾ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਯੂਥ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਸ੍ਰੀ ਪਰਮਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।