ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸਾਊਦੀ ਅਰਬ ਆਪਣੀ ਵਿਦੇਸ਼ ਨੀਤੀ ਵਿੱਚ ਭਾਰਤ ਨੂੰ ਉੱਚ ਤਰਜੀਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਊਦੀ ਅਰਬ ਵਿੱਚ ਮੌਜੂਦ ਭਾਰਤੀ ਭਾਈਚਾਰਾ, ਉੱਥੋਂ ਦੀਆਂ ਵਿਕਾਸ ਗਤੀਵਿਧੀਆਂ ਵਿੱਚ ਬਹੁਤ ਸਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ ਜੋ ਕਿ ਬਹੁਤ ਜ਼ਿਆਦਾ ਸਲਾਹੁਣਯੋਗ ਹੈ।
ਦੋਨਾਂ ਨੇਤਾਵਾਂ ਨੇ ਵਪਾਰ,ਨਿਵੇਸ਼,ਊਰਜਾ ਅਤੇ ਸੁਰੱਖਿਆ ਸਹਿਯੋਗ ਆਦਿਕ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਚਰਚਾ ਕੀਤੀ। ਦੋਨਾਂ ਨੇਤਾਵਾਂ ਨੇ ਖੇਤਰੀ ਸਥਿਤੀ ‘ਤੇ ਵੀ ਵਿਚਾਰ ਕੀਤਾ।ਉਨ੍ਹਾਂ ਨੇ ਸਹਿਮਤੀ ਪ੍ਰਗਟ ਕੀਤੀ ਕਿ ਖੇਤਰ ਵਿੱਚ ਸ਼ਾਂਤੀ ਤੇ ਸਥਿਰਤਾ ਬਹੁਤ ਅਹਿਮ ਹੈ।
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਊਦੀ ਅਰਬ ਦੀ ਉਨ੍ਹਾਂ ਦੀ ਅਗਲੀ ਯਾਤਰਾ ਨਾਲ ਦੋਨਾਂ ਦੇਸ਼ਾਂ ਵਿੱਚ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ।